ਕੋਵਿਡ-19: ਹੁਸ਼ਿਆਰਪੁਰ ਵਿੱਚ ਲਗਾਇਆ ਗਿਆ ਕਰਫਿਊ - ਕੋਵਿਡ-19
ਹੁਸ਼ਿਆਰਪੁਰ ਵਿੱਚ ਕੋਰੋਨਾ ਵਾਇਰਸ ਦੇ ਕਹਿਰ ਉੱਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 23 ਮਾਰਚ ਨੂੰ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਇਰਸ ਉੱਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ ਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀਆਂ ਹਦਾਇਤਾਂ ਦਿੱਤੀਆ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੋਜ਼ਾਨਾ ਦੀਆਂ ਸਹੂਲਤਾਂ ਮੁੱਹਈਆ ਕਰਵਾਈਆ ਜਾਣਗੀਆਂ।