ਪੰਜਾਬ

punjab

ETV Bharat / videos

ਈਟੀਵੀ ਭਾਰਤ ਦੀ ਮੁਹਿੰਮ ਤਹਿਤ ਦਲ ਖਾਲਸਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਕੀਤੀ ਆਪੀਲ - etv bharat

By

Published : Oct 14, 2019, 3:31 PM IST

ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਵਾਤਾਵਰਣ ਸੰਭਾਲ ਦਾ ਜੋ ਸੁਨੇਹਾ ਦਿੱਤਾ ਹੈ। ਉਸ ਦਾ ਰਹਿੰਦੀ ਦੁਨੀਆਂ ਤੱਕ ਕੋਈ ਬਦਲ ਨਹੀਂ ਹੋ ਸਕਦਾ। ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਗੁਰੂ ਸਾਹਿਬ ਦੀ ਬਾਣੀ ਦੇ ਇਹ ਸੱਤ ਸ਼ਬਦਾਂ ਵਿੱਚ ਸਾਰੀ ਕਾਇਨਾਤ ਦਾ ਸੱਚ ਮੌਜੂਦ ਹੈ। ਇਸ ਧਰਤੀ ਦਾ ਹਿਰਦਾ ਠਾਰਨ ਲਈ ਇਨ੍ਹਾਂ ਸੱਤ ਸ਼ਬਦਾਂ ਵਿੱਚ ਹੀ ਹੋ ਕੇ ਲੰਘਣਾ ਪਵੇਗਾ। ਇਸੇ ਤਹਿਤ ਈਟੀਵੀ ਭਾਰਤ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਵਾਤਾਰਣ ਸੰਭਾਲ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਈਟੀਵੀ ਭਾਰਤ ਦੀ ਇਸੇ ਮੁਹਿੰਮ ਦਾ ਦਲ ਖ਼ਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਨੇ ਸਮਰਥਨ ਕੀਤਾ ਹੈ, ਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਾਤਾਵਰਣ ਸੰਭਾਲ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਤੇ ਉਨ੍ਹਾਂ ਨੂੰ ਜਾਗਰੂਕ ਕਰਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਤੇ ਵਾਤਾਵਰਨ ਸੰਭਾਲ ਪ੍ਰਤੀ ਈਟੀਵੀ ਭਾਰਤ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦਾ ਹਰ ਵਰਗ, ਧਰਮ ਤੇ ਸਮਾਜਿਕ ਹਸਤੀਆਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ।

ABOUT THE AUTHOR

...view details