CBSE ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆ ਚੋਂ ਬਾਹਰ ਕੱਢਣ ’ਤੇ ਕੀ ਬੋਲੇ ਦਲਜੀਤ ਚੀਮਾ - ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੀਬੀਐਸਈ ਵੱਲੋਂ ਦਸਵੀਂ ਅਤੇ ਬਾਰਵੀਂ ਦੀ ਜਾਰੀ ਡੇਟਸ਼ੀਟ ਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆ ਚੋਂ ਬਾਹਰ ਕੱਢਣ ਦੇ ਫੈਸਲੇ ਨੂੰ ਮੰਦਭਾਗਾ ਆਖਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਮਾਤ ਭਾਸ਼ਾ ਨੂੰ ਮਹੱਤਤਾ ਦੇਣੀ ਚਾਹੀਦੀ ਹੈ। ਪੰਜਾਬ ਰਾਜ ਭਾਸ਼ਾ ਐਕਟ ਪਹਿਲੀ ਤੋਂ 10ਵੀਂ ਅਤੇ 12ਵੀਂ ਤੱਕ ਪੰਜਾਬੀ ਭਾਸ਼ਾ ਨੂੰ ਮਹੱਤਤਾ ਦਿੱਤੀ ਗਈ ਹੈ। ਸੀਬੀਐਸਈ ਵੱਲੋਂ ਵੀ ਪੰਜਾਬੀ ਭਾਸ਼ਾ ਨੂੰ ਮਹੱਤਤਾ ਦੇਣੀ ਚਾਹੀਦੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਇਹ ਪੰਜਾਬ ਹਿੱਤਾ ਦੇ ਖਿਲਾਫ ਹੋਵੇਗਾ।