ਅਕਾਲੀ ਤੇ ਕਾਂਗਰਸੀ ਅੰਬਾਨੀਆਂ ਦੇ ਡੀਲਰ: ਭਗਵੰਤ ਮਾਨ - ਆਮ ਆਦਮੀ ਪਾਰਟੀ
ਬਰਨਾਲਾ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅੱਜ ਬਰਨਾਲਾ ਦੇ ਪਿੰਡ ਚੰਨਣਵਾਲ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਜਿੱਥੇ ਆਮ ਲੋਕਾਂ ਨੂੰ ਖੇਤੀ ਬਿੱਲਾਂ ਦਾ ਵਿਰੋਧ ਕਰਨ ਲਈ ਕਿਹਾ, ਉੱਥੇ ਖ਼ੁਦ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਇਸ ਦਾ ਵਿਰੋਧ ਕਰਨ ਦੀ ਗੱਲ ਆਖੀ। ਇਸ ਮੌਕੇ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਹੁਣ ਖੇਤੀ ਬਿੱਲਾਂ 'ਤੇ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਵਿੱਚ ਟਰੈਕਟਰ ਮਾਰਚ ਕਰਨ ਵੀ ਸਿਰਫ ਦਿਖਾਵਾ ਕਰਨ ਹੀ ਆ ਰਿਹਾ ਹੈ।
Last Updated : Oct 3, 2020, 5:19 PM IST