ਇੱਟਾਂ ਵਾਲੇ ਭੱਠੇ 'ਤੇ ਮਜ਼ਦੂਰੀ ਕਰਨ ਵਾਲੀ ਔਰਤ ਦੀ ਹੋਈ ਮੌਤ - ਫਾਜ਼ਿਲਕਾ ਖ਼ਬਰ
ਫਾਜ਼ਿਲਕਾ ਦੇ ਪਿੰਡ ਗੋਵਿੰਦਗੜ ਟੀ-ਪਾਇੰਟ ਦੇ ਨਜ਼ਦੀਕ ਇੱਟਾਂ ਵਾਲੇ ਭੱਠੇ 'ਤੇ ਕੰਮ ਕਰਨ ਵਾਲੀ ਇੱਕ ਔਰਤ ਦੀ ਦੀਵਾਰ ਡਿੱਗਣ ਕਾਰਨ ਮੌਤ ਹੋ ਗਈ ਹੈ, ਜਿਸ 'ਤੇ ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।