ਪਠਾਨਕੋਟ: ਸਹੁਰੇ ਘਰ 'ਚ ਨੂੰਹ ਦੀ ਭੇਦਭਰੇ ਹਾਲਾਤਾਂ 'ਚ ਮੌਤ - ਪਿੰਡ ਖਿਆਲਾ ਪਠਾਨਕੋਟ
ਪਠਾਨਕੋਟ: ਪਿੰਡ ਖਿਆਲਾ ਵਿੱਚ ਨੂੰਹ ਦੀ ਸਹੁਰੇ ਘਰ 'ਚ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਲੜਕੀ ਦੇ ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਸਹੁਰੇ ਪਰਿਵਾਰ ਨੇ ਉਨ੍ਹਾਂ ਦੀ ਧੀ ਨੂੰ ਜ਼ਹਿਰਲੀ ਚੀਜ਼ ਦੇ ਕੇ ਮਾਰਿਆ ਹੈ। ਮ੍ਰਿਤਕ ਦੇ ਭਰਾ ਸ਼ੁਭਮ ਕੌਸ਼ਲ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਉਸ ਦੀ ਭੈਣ ਦਾ ਵਿਆਹ ਹੋਇਆ ਸੀ ਤੇ ਇਨ੍ਹਾਂ ਦੀ ਇੱਕ ਬੱਚੀ ਵੀ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਵਿਆਹ ਤੋਂ ਥੋੜ੍ਹੇ ਸਮੇਂ ਬਾਅਦ ਹੀ ਉਸ ਦੀ ਭੈਣ ਨੂੰ ਸਹੁਰੇ ਪਰਿਵਾਰ ਨੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ। ਮ੍ਰਿਤਕ ਲੜਕੀ ਦੇ ਮਾਪਿਆਂ ਨੇ ਪ੍ਰਸ਼ਾਸਨ ਕੋਲ ਇਨਸਾਫ਼ ਦੀ ਗੁਹਾਰ ਲਗਾਉਂਦਿਆ ਸਹੁਰੇ ਪਰਿਵਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।