ਫਾਜ਼ਿਲਕਾ: ਨਵ-ਵਿਆਹੀ ਕੁੜੀ ਦੀ ਸ਼ੱਕੀ ਹਾਲਤਾਂ ਵਿੱਚ ਹੋਈ ਮੌਤ - FAZILKA NEWS
ਫਾਜ਼ਿਲਕਾ ਦੇ ਪਿੰਡ ਪੂਰਨ ਪੱਟੀ ਵਿੱਚ 3 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕਾ ਦੇ ਸੁਹਰੇ ਪਰਿਵਾਰ ਨੇ ਹੀ ਉਸ ਦਾ ਕਤਲ ਕੀਤਾ ਹੈ। ਮ੍ਰਿਤਕਾ ਦੇ ਪਿਤਾ ਨੇ ਕੁੜੀ ਦੇ ਸੁਹਰੇ ਉਤੇ ਇਲਜ਼ਾਮ ਲਗਾਇਆ ਹੈ। ਜ਼ਿਕਰਯੋਗ ਹੈ ਕਿ ਕੁੜੀ ਦੀ ਲਾਸ਼ ਉੱਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੋਸਟਮਾਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।