ਕੇਜਰੀਵਾਲ ਦੀ ਤਿਰੰਗਾ ਯਾਤਰਾ, ਵਰਕਰਾਂ ਵੱਲੋਂ ਤਿਆਰੀਆਂ - Kejriwal latest news
ਪਠਾਨਕੋਟ: 2022 ਦੀਆਂ ਵਿਧਾਨਸਭਾ ਚੋਣਾਂ (Assembly Election 2022) ਨੂੰ ਲੈ ਕੇ ਹਰ ਇੱਕ ਪਾਰਟੀ ਵੱਲੋਂ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ (Delhi Chief Minister) ਅਰਵਿੰਦ ਕੇਜਰੀਵਾਲ (Arvind Kejriwal) ਪਠਾਨਕੋਟ ਵਿਖੇ ਤਿਰੰਗਾ ਯਾਤਰਾ (tiranga yatra in pathankot ) ਕਰਨ ਦੇ ਲਈ ਪੰਜਾਬ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ਾਮਲ ਹੋਣਗੇ। ਦੂਜੇ ਪਾਸੇ ਤਿਰੰਗਾ ਯਾਤਰਾ ਨੂੰ ਲੈ ਕੇ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੀਆਂ ਜਾ ਰਹੀਆਂ ਹਨ। ਇਹ ਤਿਰੰਗਾ ਯਾਤਰਾ ਪਠਾਨਕੋਟ ਦੇ ਏਪੀਕੇ ਰੋਡ ਤੇ ਕੱਢੀ ਜਾਵੇਗੀ ਅਤੇ ਅਹਾਤਾ ਚੌਕ ਚ ਸਮਾਪਤ ਹੋਵੇਗੀ।