ਪੱਤਰਕਾਰਾਂ ਦੀ ਕੀਤੀ ਜਾ ਰਹੀ ਜਾਸੂਸੀ ਖ਼ਿਲਾਫ਼ ਪ੍ਰਦਰਸ਼ਨ - ਦਿ ਵਾਇਰ
ਜਗਰਾਉਂ: ਦਿ ਵਾਇਰ ਦੇ ਦਾਅਵੇ ਮੁਤਾਬਿਕ ਭਾਰਤ ਦੇ 40 ਤੋਂ ਵੱਧ ਪੱਤਰਕਾਰਾਂ ਦੀ ਪੈਗਾਸਿਸ ਸਪਾਈਵੇਅਰ ਦੀ ਵਰਤੋਂ ਕਰਕੇ ਕੇਂਦਰ ਸਰਕਾਰ ਵੱਲੋਂ ਜਾਸੂਸੀ ਕੀਤੀ ਜਾ ਰਹੀ ਹੈ? ਕੇਂਦਰ ਸਰਕਾਰ ਵੱਲੋਂ ਪੱਤਰਕਾਰਾਂ ਦੀ ਕੀਤੀ ਜਾ ਰਹੀ ਜਾਸੂਸੀ ਨੂੰ ਲੈ ਕੇ ਪੱਤਰਕਾਰ ਭਾਈਚਾਰੇ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਅੱਜ ਜਗਰਾਓਂ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਦੀ ਸਾਂਝੀ ਮੀਟਿੰਗ ਹੋਈ, ਜਿਸ ’ਚ ਪੱਤਰਕਾਰ ਭਾਈਚਾਰੇ ਨੇ ਕੇਂਦਰ ਸਰਕਾਰ ਦੀ ਘਟੀਆ ਕਾਰਗੁਜਾਰੀ ਦੀ ਨਿਖੇਧੀ ਕੀਤੀ ਅਤੇ ਫੈਸਲਾ ਕੀਤਾ ਕਿ ਜਲਦ ਹੀ ਇਸ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਦੇ ਨਾਮ ਐਸ. ਡੀ. ਐਮ. ਨੂੰ ਮੰਗ ਪੱਤਰ ਸੌਪਿਆ ਜਾਵੇੇਗਾ ਤੇ ਪੱਤਰਕਾਰਾਂ ਅੰਦਰ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਵੀ ਕਰਵਾਇਆ ਜਾਵੇਗਾ
Last Updated : Jul 22, 2021, 10:50 PM IST