ਥਾਪਰ ਕਾਲਜ ਦੇ ਬਾਹਰ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਪ੍ਰਦਰਸ਼ਨ - ਸਰਕਾਰੀ ਨੌਕਰੀ
ਪਟਿਆਲਾ: ਥਾਪਰ ਕਾਲਜ ਦੇ ਬਾਹਰ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੱਖ-ਵੱਖ ਜਥੇਬੰਦੀਆਂ ਦੇ ਨਾਲ ਮਿਲ ਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਇਕ ਵਿਸ਼ਾਲ ਧਰਨਾ ਲਗਾਇਆ ਗਿਆ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਉਨਾਂ ਦੇ ਪਰਿਵਾਰ ਨੂੰ 10-10 ਲੱਖ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਵੇ ਤਾਂ ਜੋ ਇਹਨਾਂ ਦੇ ਪਰਿਵਾਰਾਂ ਦੀ ਸਹਾਇਤਾ ਹੋ ਸਕੇ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਥਾਪਰ ਯੂਨੀਵਰਸਿਟੀ ਦੇ ਬਾਹਰ ਸੰਘਰਸ਼ ਕਰ ਰਹੇ ਕਿਸਾਨਾਂ ਦੇ ਉੱਤੇ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਗੱਡੀ ਚੜ੍ਹਾ ਦਿੱਤੀ ਗਈ ਸੀ ਜਿਸ ਕਾਰਨ ਇੱਕ 16 ਸਾਲਾ ਨੌਜਵਾਨ, ਇੱਕ 67 ਸਾਲਾ ਬਜ਼ੁਰਗ ਤੇ ਇੱਕ 2 ਸਾਲ ਦਾ ਬੱਚਾ ਸ਼ਾਮਲ ਸੀ ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।