ਡੀਜੀਪੀ ਦਿਨਕਰ ਗੁਪਤਾ ਨੇ ਕਰਫਿਊ 'ਚ ਸਹਿਯੋਗ ਦੇਣ 'ਤੇ ਲੋਕਾਂ ਦਾ ਕੀਤਾ ਧੰਨਵਾਦ
ਚੰਡੀਗੜ੍ਹ: ਡੀਜੀਪੀ ਦੀਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਕਰਫਿਊ ਦੌਰਾਨ ਹੋਈ ਕਾਰਵਾਈ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 3 ਕਰੋੜ ਲੋਕ ਕਰਫਿਊ ਦਾ ਸਹਿਯੋਗ ਕਰ ਰਹੇ ਹਨ ਤੇ 42,500 ਪੁਲਿਸ ਮੁਲਾਜ਼ਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਜਿਨ੍ਹਾਂ ਦਾ ਪੰਜਾਬ ਵਾਸੀ ਵੀ ਪੂਰਾ ਸਹਿਯੋਗ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲੇ 104 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਸੂਬੇ ਦੇ ਲੋਕ 21 ਦਿਨ ਦੇ ਲੌਕਡਾਊਨ ਵਿੱਚ ਪੂਰਾ ਸਾਥ ਦੇਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕਿੰਨੇ ਲੋਕਾਂ ਨੂੰ ਪਕਾਇਆ ਹੋਇਆ ਭੋਜਨ ਤੇ ਹੋਰ ਜ਼ਰੂਰੀ ਚੀਜ਼ਾਂ ਉਪਲਬਧ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ 3000 ਤੋਂ ਵੱਧ ਟਰੱਕ ਵੱਖ-ਵੱਖ ਕੌਮਾਂਤਰੀ ਬੈਰੀਅਰਾਂ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਏ।