ਭਗਵੰਤ ਮਾਨ ਨੂੰ ਮੰਗਣੀ ਚਾਹੀਦੀ ਹੈ ਮੁਆਫ਼ੀ:ਧਰਮਵੀਰ ਗਾਂਧੀ
ਭਗਵੰਤ ਮਾਨ ਵੱਲੋਂ ਬੀਤੇ ਦਿਨੀ ਇੱਕ ਪ੍ਰੈਸ ਕਾਨਫ਼ਰੰਸ 'ਚ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਸੁਖਬੀਰ ਬਾਦਲ ਨੂੰ ਮੰਦਬੁੱਧੀ ਕਿਹਾ ਗਿਆ। ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਦੀ ਇਸ ਵਤੀਰੇ ਦੀ ਹਰ ਥਾਂ ਨਿੰਦਾ ਹੋ ਰਹੀ ਹੈ। ਹਾਲ ਹੀ ਵਿੱਚ ਡਾਕਟਰ ਧਰਮਵੀਰ ਗਾਂਧੀ ਨੇ ਇਸ ਮਾਮਲੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਬੇਸ਼ਕ ਜਿੰਨੇ ਮਰਜ਼ੀ ਸਿਆਸੀ ਮੱਤਭੇਦ ਹੋਣ ਪਰ ਸੁਖਬੀਰ ਬਾਦਲ ਖ਼ਿਲਾਫ਼ ਮਾਨ ਨੂੰ ਇਸ ਤਰ੍ਹਾਂ ਦੀ ਸ਼ਬਦਾਵਲੀ ਨਹੀਂ ਵਰਤਨੀ ਚਾਹੀਦੀ ਸੀ। ਧਰਮਵੀਰ ਗਾਂਧੀ ਨੇ ਇਹ ਵੀ ਕਿਹਾ ਕਿ ਮਾਨ ਨੂੰ ਪੱਤਰਕਾਰਾਂ ਅਤੇ ਸੁਖਬੀਰ ਬਾਦਲ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।