ਢੀਂਡਸਾ ਧੜੇ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਸੈਮੀਨਰ - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ
ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100ਵੇਂ ਸਥਾਪਨ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਇੱਕ ਸੈਮੀਨਰ ਕਰਵਾਇਆ ਗਿਆ। ਇਸ ਸੈਮੀਨਰ ਦਾ ਵਿਸ਼ਾ ਦਿਸ਼ਾ ਰੱਖਿਆ ਗਿਆ ਸੀ। ਇਸ ਮੌਕੇ ਸਿੱਖ ਵਿਦਵਾਨ ਪ੍ਰਿਥੀਪਾਲ ਸਿੰਘ ਕਪੂਰ ਅਤੇ ਬਲਵੀਰ ਸਿੰਘ ਨੇ ਆਪਣੇ ਵਿਚਾਰ ਰੱਖੇ। ਸੈਮੀਨਰ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਸਹੀ ਦਿਸ਼ਾ ਵਿੱਚ ਲਿਆਉਣ ਲਈ ਪੰਥਕ ਧਿਰਾਂ ਨੂੰ ਇੱਕਠਾ ਕਰਨਗੇ।