ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਵੱਖ ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਇੱਕ ਮੰਚ 'ਤੇ - ਐਨਐਚਐਮ ਕਾਮੇ ਨਰਸਿੰਗ ਸਟਾਫ਼ ਬਠਿੰਡਾ
ਬਠਿੰਡਾ: ਧਰਨਿਆਂ ਦਾ ਕੇਂਦਰ ਬਣੇ ਬਠਿੰਡਾ ਵਿੱਚ ਅੱਜ ਵੱਖ ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਇੱਕ ਮੰਚ 'ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਐਨਐਚਐਮ ਕਾਮੇ ਨਰਸਿੰਗ ਸਟਾਫ਼ ਬਠਿੰਡਾ ਦੇ ਰਾਜਿੰਦਰਾ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਆਦਿ ਨੇ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਟ ਹਾਊਸ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜਦਿਆਂ ਦੋਸ਼ ਲਾਇਆ ਕਿ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਪੱਕਿਆਂ ਨਹੀਂ ਕੀਤਾ ਜਾ ਰਿਹਾ। ਦੂਸਰੇ ਪਾਸੇ ਰੈਗੂਲਰ ਕਾਮਿਆਂ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਏ ਕਿ ਉਨ੍ਹਾਂ ਨੂੰ ਪੇ ਸਕੇਲ ਸੰਬੰਧੀ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਨਹੀਂ ਹੁੰਦੀ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਸਰਕਾਰ ਖ਼ਿਲਾਫ਼ ਉਹ ਹੋਰ ਵੀ ਜ਼ੋਰਦਾਰ ਪ੍ਰਦਰਸ਼ਨ ਕਰਨਗੇ।