ਬੇਅਦਬੀ ਮਾਮਲਾ: ਸਿੱਖ ਜੱਥੇਬੰਦੀ ਨੇ ਸ਼੍ਰੋਮਣੀ ਕਮੇਟੀ 'ਤੇ ਸਾਧੇ ਨਿਸ਼ਾਨੇ - ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਭਰ 'ਚ ਵੱਖ ਵੱਖ ਟੀਮਾਂ ਦਾ ਗਠਨ ਕੀਤਾ
ਹੁਸ਼ਿਆਰਪੁਰ: ਜ਼ਿਲ੍ਹੇ 'ਚ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਬੀਤੇ ਦਿਨੀਂ ਪੰਜਾਬ 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਪੁਲਿਸ ਨੇ ਕਈ ਅਲਰਟ ਜਾਰੀ ਕੀਤੇ ਹਨ। ਅਲਰਟ ਦੇ ਚੱਲਦਿਆਂ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪੁਲਿਸ ਮੁਖੀ ਕੁਲਵੰਤ ਸਿੰਘ ਹੀਰ ਨਾਲ ਮੁਲਾਕਾਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਗੂ ਨੋਬਲਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਕੁਲਵੰਤ ਸਿੰਘ ਹੀਰ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਭਰ 'ਚ ਵੱਖ ਵੱਖ ਟੀਮਾਂ ਦਾ ਗਠਨ ਕੀਤਾ। ਜਿਨ੍ਹਾਂ ਵੱਲੋਂ ਗੁਰੂ ਘਰਾਂ 'ਚ ਜਾ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ। ਨੋਬਲਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨੇ ਬੀਤੇ ਸਾਲਾਂ ਤੋਂ ਲੈ ਕੇ ਹੁਣ ਤੱਕ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ 'ਤੇ ਵੀ ਤਿਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ 'ਚ 400 ਤੋਂ ਵਧੇਰੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।