ਡੀਜੇ, ਲਾਈਟ ਐਂਡ ਸਾਊਂਡ ਵਾਲਿਆਂ ਨੇ ਆਜ਼ਾਦੀ ਦਿਹਾੜੇ ਮੌਕੇ ਕੀਤਾ ਪ੍ਰਦਰਸ਼ਨ
ਜਲੰਧਰ: ਸ਼ਹਿਰ ਦੇ ਮਾਤਾ ਰਾਣੀ ਚੌਕ ਵਿੱਚ ਡੀਜੇ, ਲਾਈਟ ਐਂਡ ਸਾਊਂਡ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੋਰੋਨਾ ਮਾਂਹਮਾਰੀ ਕਾਰਨ ਉਨ੍ਹਾਂ ਦੇ ਕਾਰੋਬਾਰ ਤਬਾਹ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਸਰਕਾਰ ਨੇ ਹੋਰ ਖੇਤਰਾਂ ਨੂੰ ਖੁੱਲ੍ਹਾਂ ਦਿੱਤੀਆਂ ਉਨ੍ਹਾਂ ਨੂੰ ਕੰਮ ਕਰਨ ਲਈ ਢਿੱਲਾਂ ਦਿੱਤੀਆ ਜਾਣ ਤਾਂ ਜੋ ਉਹ ਆਪਣੇ ਪਰਿਵਾਰ ਪਾਲ ਸਕਣ।
Last Updated : Aug 16, 2020, 1:40 PM IST