'ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦਾ ਵੀ ਹੋਣਾ ਚਾਹੀਦੈ ਸਿਹਤ ਬੀਮਾ' - ਲੋਕਾਂ ਨੂੰ ਮੈਡੀਕਲ ਸਹੂਲਤਾਂ ਨਹੀਂ ਮਿਲ ਰਹੀਆਂ
ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਦੇ ਵਿੱਚ ਲੌਕਡਾਊਨ ਚੱਲ ਰਿਹਾ ਹੈ। ਜਿਸ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਵੱਲੋਂ ਅਹਿਤਿਆਤ ਵਰਤਦੇ ਹੋਏ ਲੋਕਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ। ਉੱਥੇ ਹੀ ਜੇਕਰ ਗੱਲ ਪ੍ਰਾਈਵੇਟ ਹਸਪਤਾਲਾਂ ਦੀ ਕੀਤੀ ਜਾਵੇ ਤਾਂ ਫਤਿਹਗੜ੍ਹ ਸਾਹਿਬ ਦੇ ਵਿੱਚ ਪ੍ਰਾਈਵੇਟ ਹਸਪਤਾਲ ਲੋਕਾਂ ਦੇ ਲਈ ਖੁੱਲ੍ਹੇ ਹਨ। ਜਿਸ ਨਾਲ ਲੋਕਾਂ ਨੂੰ ਮੈਡੀਕਲ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਡਾਕਟਰ ਕੁਲਵਿੰਦਰ ਸਿੰਘ ਸੋਹਲ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਲੌਕਡਾਊਨ ਦੇ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਲਈ ਹਸਪਤਾਲ ਖੁੱਲ੍ਹਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਸੈਨੇਟਾਇਜ਼ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਿੱਚ ਦੂਰੀ ਬਣਾ ਕੇ ਰੱਖਣ ਦੇ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।