ਛੇਵੇਂ ਪੇ ਕਮਿਸ਼ਨ ਖ਼ਿਲਾਫ਼ ਡਾਕਟਰਾਂ ਨੇ ਕੱਢੀ ਰੋਸ ਰੈਲੀ - Pay Commission
ਜਲੰਧਰ: ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿੱਚ ਡਾਕਟਰਾਂ ਵੱਲੋਂ ਸਿਵਲ ਹਸਪਤਾਲ ਤੋਂ ਸ਼ੁਰੂ ਹੋ ਕੇ ਸਿਵਲ ਸਰਜਨ ਦੇ ਦਫ਼ਤਰ ਹੁੰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਇੱਕ ਮਾਰਚ ਕੱਢਿਆ ਗਿਆ। ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ ਤੇ ਹਨ, ਪਰ ਇਹ ਹੜਤਾਲ ਸਿਰਫ ਓਪੀਡੀ ਵਾਸਤੇ ਹੀ ਹੈ ਜਦਕਿ ਐਮਰਜੈਂਸੀ ਸੇਵਾਵਾਂ ਬਾਦਸਤੂਰ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਲਗਾਤਾਰ ਵਿਰੋਧ ਤੋਂ ਬਾਅਦ ਵੀ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ ਉਧਰ ਦੂਸਰੇ ਪਾਸੇ ਉਨ੍ਹਾਂ ਨੂੰ ਵੀ ਹੁਣ ਆਈਐਮਏ ਤੇ ਪ੍ਰਾਈਵੇਟ ਡਾਕਟਰਾਂ ਦਾ ਸਾਥ ਮਿਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇ ਜਲਦ ਹੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਮੰਨੀ ਤਾਂ ਉਨ੍ਹਾਂ ਦਾ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ।