ਡਾ. ਅੰਬੇਡਕਰ ਜੈਯੰਤੀ ਮੌਕੇ ਲਗਾਇਆ ਖੂਨਦਾਨ ਕੈਂਪ - 130ਵੀਂ ਜੈਯੰਤੀ
ਲੁਧਿਆਣਾ: ਰਾਏਕੋਟ ਦੇ ਪਿੰਡ ਹਲਵਾਰਾ ਵਿਖੇ ਨੌਜਵਾਨ ਸਭਾ ਵੱਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਯੰਤੀ ਮੌਕੇ ਦੂਜਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ’ਚ ਵੱਡੀ ਗਿਣਤੀ ’ਚ ਲੋਕਾਂ ਨੇ ਖੂਨ ਦਾਨ ਕੀਤਾ। ਉਥੇ ਹੀ ਮੁੱਖ ਮਹਿਮਾਨ ਵੱਜੋਂ ਪਹੁੰਚੇ ਵਿਧਾਇਕ ਨੇ ਕਿਹਾ ਕਿ ਸਾਨੂੰ ਸਭ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਥੇ ਹੀ ਉਹਨਾਂ ਨੇ ਕਿਹਾ ਕਿ ਵਿਧਾਨਸਭਾ ’ਚ ਬਾਬਾ ਸਾਹਿਬ ਦੀ ਫੋਟੋ ਲਗਾਉਣੀ ਚਾਹੀਦੀ ਹੈ ਜਿਸ ਦੀ ਮੈਂ ਮੰਗ ਕੀਤੀ ਸੀ।