‘ਫਿਰੋਜ਼ਪੁਰ ਦਿਹਾਤੀ ’ਚ ਕਾਂਗਰਸ ਦੀ ਵਿਧਾਇਕਾ ਦੀ ਸ਼ਹਿ 'ਤੇ ਵਿਕ ਰਿਹਾ ਨਸ਼ਾ’ - ਸੱਤਾਧਾਰੀ ਵਿਧਾਇਕਾ
ਫਿਰੋਜ਼ਪੁਰ: ਪੰਜਾਬ ਦੀ ਨੌਜਵਾਨੀ ਨਸ਼ੇ ਦੇ ਦਲ-ਦਲ ’ਚ ਧੱਸਦੀ ਜਾ ਰਹੀ ਹੈ, ਪਰ ਸਰਕਾਰਾਂ ਨਸ਼ੇ ਨੂੰ ਖ਼ਤਮ ਕਰਨ ਦੇ ਸਿਰਫ਼ ਦਾਅਵੇ ਹੀ ਕਰ ਰਹੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਮੋਗਾ ਪੁਲਿਸ ਵੱਲੋਂ ਫਿਰੋਜ਼ਪੁਰ ਦੇ ਰਹਿਣ ਵਾਲੇ ਨੌਜਵਾਨਾਂ ਨੂੰ 800 ਗ੍ਰਾਮ ਚਿੱਟੇ ਨਾਲ ਕਾਬੂ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਫ਼ਿਰੋਜ਼ਪੁਰ ਦਿਹਾਤੀ ਹਲਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ’ਤੇ ਵੱਡੇ ਸਵਾਲ ਖੜੇ ਕੀਤੇ ਹਨ। ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸੱਤਾਧਿਰ ਪਾਰਟੀ ਖੁਦ ਹੀ ਨਸ਼ਾ ਵਿਕਾ ਰਹੀ ਹੈ। ਉਹਨਾਂ ਨੇ ਕਿਹਾ ਕਿ ਫਿਰੋਜ਼ਪੁਰ ਦਿਹਾਤੀ ਇਲਾਕੇ ’ਚ ਸੱਤਾਧਾਰੀ ਵਿਧਾਇਕਾ ਦੀ ਸ਼ਹਿ 'ਤੇ ਹੀ ਨਸ਼ਾ ਵੇਚਿਆ ਜਾ ਰਿਹਾ ਹੈ। ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।