ਪੰਜਾਬ

punjab

ETV Bharat / videos

ਦੋਹਰਾ ਸੰਵਿਧਾਨ ਮਾਮਲਾ: ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ 18 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ - ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

By

Published : Dec 22, 2021, 11:21 AM IST

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਚਲ ਰਹੇ ਮਾਮਲੇ ਦੀ ਸੁਣਵਾਈ ਅਦਾਲਤ ਨੇ 18 ਜਨਵਰੀ ਤੈਅ ਕੀਤੀ ਹੈ ਅਤੇ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਸੁਣਾਏ ਹਨ। ਮਾਮਲੇ ਦੇ ਸ਼ਿਕਾਇਤ ਕਰਤਾ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਅਦਾਲਤ ’ਚ ਕਰੀਬ 12 ਸਾਲ ਪਹਿਲਾਂ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਧੋਖਾਧੜੀ ਅਤੇ ਜਾਲ੍ਹਸਾਜ਼ੀ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਸੀ। ਇਸੇ ਮਾਮਲੇ ਨੂੰ ਲੈ ਕੇ ਸੁਣਵਾਈ ਹੋਣੀ ਸੀ ਪਰ ਪ੍ਰਕਾਸ਼ ਸਿੰਘ ਬਾਦਲ ਅਦਾਲਤ ਚ ਪੇਸ਼ ਨਹੀਂ ਹੋਏ।

ABOUT THE AUTHOR

...view details