ਖੇਤਾਂ 'ਚ ਪੂਰੀ ਬਿਜਲੀ ਸਪਲਾਈ ਨਾ ਦੇਣ ਤੇ, ਕਿਸਾਨਾਂ ਨੇ ਕੀਤਾ ਐਕਸੀਅਨ ਦਫ਼ਤਰ ਦਾ ਘਿਰਾਓ - power supply
ਸੰਗਰੂਰ: ਪਾਵਰਕਾਮ ਵਿਭਾਗ ਵੱਲੋਂ ਖੇਤਾਂ 'ਚ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਾ ਦਿੱਤੇ ਜਾਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਹਿਰਾਗਾਗਾ ਸਥਿਤ ਪਾਵਰਕਾਮ ਦੇ ਐਕਸੀਅਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਵਧੇਰੇ ਗਿਣਤੀ ਵਿੱਚ ਮਹਿਲਾ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਕਿਹਾ ਕਿ ਅੱਜ ਕੱਲ ਫ਼ਸਲਾਂ ਨੂੰ ਪਾਣੀ ਲੋੜ ਹੈ, ਪਰ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਦਬਾਅ ਵਿੱਚ ਆ ਕੇ ਬਿਜਲੀ ਸਪਲਾਈ ਨਹੀਂ ਦੇ ਰਹੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤਾਂ ਦੇ ਕੰਮਾਂ ਵਿੱਚ ਉਲਝਾ ਕੇ ਰੱਖਣਾ ਚਾਹੁੰਦੀ ਹੈ, ਤਾਂ ਜੋਂ ਕਿਸਾਨ ਦਿੱਲੀ ਮੋਰਚੇ ਵਿੱਚ ਨਾ ਜਾ ਸਕਣ।