ਠੇਕੇ ਦੇ ਨਾਲ ਦੀ ਬਿਲਡਿੰਗ ’ਚ ਐਕਸਾਈਜ਼ ਵਿਭਾਗ ਦਾ ਛਾਪਾ, 600 ਪੇਟੀਆਂ ਸ਼ਰਾਬ ਦੀਆਂ ਬਰਾਮਦ - ਚੋਣਾਂ ਦੇ ਮੱਦੇਨਜ਼ਰ ਇਹ ਛਾਪੇਮਾਰੀ
ਪਟਿਆਲਾ: ਜ਼ਿਲ੍ਹਾ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਬੀਤੀ ਰਾਤ ਲਾਹੌਰੀ ਗੇਟ ਇਲਾਕੇ ਚ ਸ਼ਰਾਬ ਦੇ ਠੇਕੇ ਦੇ ਨਾਲ ਦੀ ਬਿਲਡਿੰਗ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸ਼ਰਾਬ ਦੀਆਂ 600 ਪੇਟੀਆਂ ਬਰਾਮਦ ਕੀਤੀਆਂ ਗਈਆਂ। ਮਾਮਲੇ ਨੂੰ ਲੈ ਕੇ ਡੀਐਸਪੀ ਸਿਟੀ ਅਸ਼ੋਕ ਸ਼ਰਮਾ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਇਹ ਛਾਪੇਮਾਰੀ ਕੀਤੀ ਗਈ ਹੈ। ਸ਼ਰਾਬ ਦੇ ਠੇਕੇ ਨਾਲ ਬਿਲਡਿੰਗ ’ਚੋਂ ਇਹ ਪੇਟੀਆਂ ਬਰਾਮਦ ਹੋਈਆਂ ਹਨ। ਫਿਲਹਾਲ ਮਾਮਲੇ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜਰ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ।