ਫਿਰੋਜ਼ਪੁਰ ’ਚ ਨਗਰ ਕੌਂਸਲ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ - ਮਸਲਾ ਹੱਲ ਕਰਨਾ
ਫਿਰੋਜ਼ਪੁਰ: ਸ਼ਹਿਰ ’ਚ ਨਗਰ ਕੌਂਸਲ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਕੀਤੀ ਗਈ। ਇਸ ਮੌਕੇ ਫਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਮੌਜੂਦ ਸਨ। ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਵਿਕਾਸ ਕਰਵਾਇਆ ਗਿਆ ਹੈ ਅਤੇ ਵਿਕਾਸ ਹੋਰ ਵੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਰੇਂਦਰ ਤੋਮਰ ਨੂੰ ਇਕੱਲੇ ਬਿਆਨ ਨਹੀਂ ਦੇਣੇ ਚਾਹੀਦੇ ਕਿਸਾਨ ਦਾ ਮਸਲਾ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।