ਮੋਗਾ ਪਨਬੱਸ ਦੇ ਕੱਚੇ ਕਾਮਿਆਂ ਨੇ ਕੀਤੀ ਮੀਟਿੰਗ - Punbus and roadways
ਮੋਗਾ: ਕੇਂਦਰ ਅਤੇ ਪੰਜਾਬ ਸਰਕਾਰ ਦੀ ਮਾਰੂ ਨੀਤੀਆਂ ਦੇ ਚੱਲਦੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਮੋਗਾ ਪਨਬੱਸ ਅਤੇ ਰੋਡਵੇਜ਼ ਬੱਸ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਮੀਟਿੰਗ ਕਰ ਸਰਕਾਰ ਖ਼ਿਲਾਫ਼ ਰੋਸ ਜਤਾਇਆ। ਇਸ ਮੌਕੇ ਯੂਨੀਅਨ ਪ੍ਰਧਾਨ ਬਰਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਤਨਖਾਹ 'ਤੇ ਰੋਕ ਲਾਉਣ ਲੱਗੀ ਹੈ ਜੋ ਕਿ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ 'ਚ ਹਜ਼ਾਰਾਂ ਗਿਣਤੀ 'ਚ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਇਸ ਮਹਾਂਮਾਰੀ ਦੇ ਚੱਲਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਛੇ-ਛੇ ਮਹੀਨਿਆਂ ਦਾ ਰਾਸ਼ਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਿਹੜੀ ਡਿਊਟੀ 8 ਘੰਟੇ ਤੋਂ 12 ਘੰਟੇ ਕਰਨ ਦੀ ਸੋਚ ਰਹੀ ਹੈ, ਉਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ।