ਪੰਜਾਬ ਸਰਕਾਰ 2 ਵੱਡੇ ਮਾਰੂ ਫ਼ੈਸਲਿਆਂ ਵਿਰੁੱਧ ਡਟੇ ਮੁਲਾਜ਼ਮ
ਹੁਸ਼ਿਆਰਪੁਰ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਪ੍ਰਤੀ 2 ਵੱਡੇ ਮਾਰੂ ਫ਼ੈਸਲਿਆਂ ਲਏ। ਉਸ ਵਿੱਚ ਪਹਿਲਾਂ ਇਹ ਕਿ ਪੇਂਡੂ ਖੇਤਰਾਂ ਵਿੱਚ ਸੇਵਾਵਾਂ ਨਿਭਾ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਮਿਲਦਾ ਪੇਂਡੂ ਖੇਤਰ ਭੱਤਾ ਰੋਕਣ ਲਿਆ ਜਾਵੇਗਾ। 31 ਦਸੰਬਰ 2015 ਤੋਂ ਬਾਅਦ ਸਿੱਧੀ ਭਰਤੀ ਮੁਲਾਜ਼ਮਾਂ ਨੂੰ ਮਿਲਣਯੋਗ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਸਾਰੇ ਲਾਭ ਖੋਹ ਲਏ। ਇਸ ਖਿਲਾਫ਼ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ 'ਤੇ ਬੰਗਾ ਚੌਂਕ ਗੜਸ਼ੰਕਰ 'ਚ ਮੁਲਾਜ਼ਮਾਂ ਨੇ ਮੁਲਾਜ਼ਮ ਮਾਰੂ ਪੱਤਰ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ 19 ਦਸੰਬਰ ਦੀ ਸਾਂਝੇ ਫਰੰਟ ਦੀ ਰੈਲੀ ਦਾ ਹਿੱਸਾ ਬਣ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ।