ਕਰਮਚਾਰੀਆਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ - ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਪੇ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ ਵਿੱਚ ਡੀਸੀ ਦਫਤਰ ਦੇ ਕਰਮਚਾਰੀਆਂ ਨੇ ਕੰਮਕਾਜ ਠੱਪ ਕਰ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਨਾ ਕੀਤੀ ਗਈ ਤਾਂ ਉਹ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਨਗੇ।