ETT ਤੇ TET ਪਾਸ ਅਧਿਆਪਕਾਂ ਨੇ ਸੁਰੇਸ਼ ਕੁਮਾਰ ਨਾਲ ਕੀਤੀ ਮੁਲਾਕਾਤ - ਅਧਿਆਪਕਾਂ ਨੇ ਸੁਰੇਸ਼ ਕੁਮਾਰ ਨਾਲ ਕੀਤੀ ਮੁਲਾਕਾਤ
ਬੀ ਐਡ ਤੇ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੁਲਾਕਾਤ ਕਰਨ ਲਈ ਪੰਜਾਬ ਭਵਨ ਪਹੁੰਚੇ ਹਨ। ਸਰਕਾਰ ਵੱਲੋਂ ਅਧਿਆਪਕਾਂ ਨਾਲ ਗੱਲਬਾਤ ਕਰਨ ਲਈ 12 ਮਾਰਚ ਦਾ ਸਮਾਂ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪਟਿਆਲਾ ਵਿੱਚ ਈਟੀਟੀ ਅਤੇ ਟੈੱਟ ਪਾਸ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਦੌਰਾਨ ਪੁਲਿਸ ਨੇ ਅਧਿਆਪਕਾਂ 'ਤੇ ਲਾਠੀਚਾਰਜ ਕਰ ਦਿੱਤਾ। ਇਸ ਤੋਂ ਬਾਅਦ ਅਧਿਆਪਕਾਂ ਨੇ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ ਤੇ ਭਾਖੜਾ ਨਹਿਰ ਦੇ ਪੁਲ 'ਤੇ ਆਪਣਾ ਧਰਨਾ ਲਗਾ ਲਿਆ। ਭਾਖੜਾ ਦੇ ਪੁਲ 'ਤੇ ਪ੍ਰਦਰਸ਼ਨ ਕਰਦੇ ਹੋਏ ਇੱਕ ਅਧਿਆਪਕ ਨੇ ਰੋਸ ਵਜੋਂ ਨਹਿਰ ਵਿੱਚ ਛਾਲ ਮਾਰ ਦਿੱਤੀ। ਸਰਕਾਰ ਵੱਲੋਂ ਅਧਿਆਪਕਾਂ 'ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਾਫ਼ੀ ਰੋਸ ਵੇਖਣ ਨੂੰ ਮਿਲਿਆ। ਅਧਿਆਪਕਾਂ ਵੱਲੋਂ ਬੈਠਕ 'ਚ ਕੋਈ ਨਤੀਜਾ ਨਾ ਨਿਕਲਿਆ ਤਾਂ 14 ਮਾਰਚ ਨੂੰ ਸੁਬੇ ਭਰ ਵਿੱਚ ਅੰਦੋਲਨ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।