ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨਾਲ ਈਟੀਵੀ ਭਾਰਤ ਦੀ ਖਾਸ ਗੱਲਬਾਤ
ਰੋਪੜ: ਕੋਰੋਨਾ ਦੀ ਮਹਾਂਮਾਰੀ ਦੌਰਾਨ ਰੂਪਨਗਰ ਪ੍ਰਸ਼ਾਸਨ ਵੱਲੋਂ ਇਸ ਦੀ ਰੋਕਥਾਮ ਲਈ ਕੀ ਕੁਝ ਪ੍ਰਬੰਧ ਕੀਤੇ ਗਏ। ਇਸ ਸਬੰਧੀ ਈਟੀਵੀ ਭਾਰਤ ਦੀ ਟੀਮ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨਾਲ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਦੂਜੇ ਰਾਜਾਂ ਦੇ ਪ੍ਰਵਾਸੀ ਵਾਪਸ ਜਾ ਰਹੇ ਹਨ। ਉਨ੍ਹਾਂ ਕਿਹਾ ਕਿਸਾਨਾਂ ਲਈ ਅੱਗੇ ਝੋਨੇ ਦਾ ਸੀਜ਼ਨ ਹੈ ਜਿਸ ਦੌਰਾਨ ਕਾਫੀ ਮਜ਼ਦੂਰ ਜਿਹੜੇ ਕਰਫਿਊ ਖੁੱਲ੍ਹਣ ਕਰਕੇ ਵੀ ਵਾਪਸ ਨਹੀਂ ਜਾ ਰਹੇ। ਪਿਛਲੇ ਸਮੇਂ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਆਪਣੇ ਦੁਆਲੇ ਦੇ ਇਲਾਕਿਆਂ ਵਿੱਚ ਰਹਿੰਦੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦਾ ਰਹਿਣ-ਸਹਿਣ, ਖਾਣ-ਪੀਣ ਦਾ ਪ੍ਰਬੰਧ ਕਰਨ ਤਾਂ ਜੋ ਇਹ ਵਾਪਸ ਨਾ ਜਾਣ।
Last Updated : May 20, 2020, 1:09 PM IST