ਕਿਸਾਨੀ ਅੰਦੋਲਨ ਵਿੱਚ ਸਭ ਤੋਂ ਵੱਧ ਸਮਾਂ ਬਿਤਾਉਣ ਵਾਲੀ ਔਰਤ ਨਾਲ ਵਿਸ਼ੇਸ਼ ਗੱਲਬਾਤ - ਮਾਨਸਾ ਦੀ ਕਾਮਰੇਡ ਜਸਬੀਰ ਕੌਰ ਨੱਤ
ਮਾਨਸਾ: ਕੇਂਦਰ ਸਰਕਾਰ ਦੇ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਇੱਕ ਸਾਲ ਤੱਕ ਚੱਲੇ ਅੰਦੋਲਨ ਵਿੱਚੋਂ ਔਰਤਾਂ ਦੀ ਵੱਡੀ ਸ਼ਮੂਲੀਅਤ ਰਹੀ, ਇਨ੍ਹਾਂ ਔਰਤਾਂ ਦੇ ਵਿੱਚ ਸਭ ਤੋਂ ਵੱਧ ਦਿੱਲੀ ਵਿੱਚ ਸਮਾਂ ਬਿਤਾਉਣ ਵਾਲੀ ਮਾਨਸਾ ਦੀ ਕਾਮਰੇਡ ਜਸਬੀਰ ਕੌਰ ਨੱਤ ਰਹੀ। ਜਿਨ੍ਹਾਂ ਨਾਲ ਈਟੀਵੀ ਭਾਰਤ ਵਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ। ਜਸਬੀਰ ਕੌਰ ਨੱਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਚੱਲੇ ਅੰਦੋਲਨ ਵਿਚ ਉਨ੍ਹਾਂ ਵੱਲੋਂ ਇਕ ਸਾਲ ਤੱਕ ਦਿੱਲੀ ਵਿਚ ਸਮਾਂ ਬਿਤਾਇਆ, ਜਦੋਂਕਿ ਇਸ ਦੌਰਾਨ ਮਹਿਜ਼ ਚਾਰ ਵਾਰ ਆਪਣੇ ਘਰ ਆਈ। ਜੋ ਕਿ ਸ਼ਾਮ ਨੂੰ ਘਰ ਅਤੇ ਸਵੇਰ ਨੂੰ ਦਿੱਲੀ ਹੁੰਦੇ ਸਨ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਔਰਤਾਂ ਦੀ ਵੱਡੀ ਸ਼ਮੂਲੀਅਤ ਰਹੀ, ਜਿਸ ਕਾਰਨ ਅੱਜ ਕੇਂਦਰ ਸਰਕਾਰ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਹੈ, ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਹਰ ਅੰਦੋਲਨ ਵਿੱਚ ਔਰਤਾਂ ਦੀ ਸ਼ਮੂਲੀਅਤ ਰਹੀ ਹੈ ਪਰ ਦਿੱਲੀ ਅੰਦੋਲਨ ਦੇ ਵਿੱਚ ਸਭ ਤੋਂ ਵੱਧ ਔਰਤਾਂ ਨੇ ਭਾਗੀਦਾਰੀ ਪਾਈ ਹੈ।