ਭਗਵੰਤ ਮਾਨ ਨੂੰ 'ਆਪ' ਦਾ ਸੀਐੱਮ ਉਮੀਦਵਾਰ ਐਲਾਨਣ ’ਤੇ ਮਾਂ ਹੋਈ ਭਾਵੁਕ, ਭੈਣ ਨੇ ਕਿਹਾ ਇਹ... - Bhagwant Mann's announcement of CM candidate
ਮੋਹਾਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਉਮੀਦਵਾਰ ਭਗਵੰਤ ਮਾਨ ਨੂੰ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਭਗਵੰਤ ਮਾਨ ਦੇ ਪਰਿਵਾਰ ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਭਗਵੰਤ ਮਾਨ ਦੀ ਮਾਤਾ ਅਤੇ ਭੈਣ ਨੇ ਅਰਦਾਸ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤ ਅਤੇ ਭਰਾ ’ਤੇ ਰੱਬ ਹਮੇਸ਼ਾ ਆਪਣਾ ਮਿਹਰ ਭਰਿਆ ਹੱਥ ਰੱਖਣ। ਇਸ ਦੌਰਾਨ ਭਗਵੰਤ ਮਾਨ ਦੀ ਮਾਤਾ ਉਨ੍ਹਾਂ ਦੇ ਪਿਤਾ ਨੂੰ ਯਾਦ ਕਰਦੇ ਹੋਏ ਭਾਵੁਕ ਵੀ ਹੋ ਗਏ।