ਕਿਸਾਨਾਂ ਨੇ ਬਲਦ ਰੇਹੜੇ 'ਤੇ ਬੈਠ ਕੇ ਕੇਂਦਰ ਸਰਕਾਰ ਖਿਲਾਫ਼ ਕੀਤਾ ਪ੍ਰਦਸ਼ਰਨ - ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ
ਲੁਧਿਆਣਾ: ਸਥਾਨਕ ਪਿੰਡ ਘੁਡਾਣੀ ਕਲਾਂ ਵਿਖੇ ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ 'ਚ ਕਿਸਾਨਾਂ ਨੇ ਬਲਦ ਰੇਹੜੇ 'ਤੇ ਬੈਠ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਸ਼ਰਨ ਕੀਤਾ ਗਿਆ। ਵਿਧਾਇਕ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨਵੇਂ ਕਾਨੂੰਨ ਨੂੰ ਲਾਗੂ ਕਰ ਕਿਸਾਨਾਂ ਦੇ ਵਿੱਤੀ ਹਲਾਤਾਂ ਨੂੰ ਮੁੜ ਰੇਹੜੇ 'ਤੇ ਲੈ ਕੇ ਆਉਣਾ ਚਾਹੁੰਦੀ ਹੈ। ਜੇਕਰ ਸਰਕਾਰ ਨੇ ਇਸ ਕਾਨੂੰਨ ਵਿੱਚ ਬਦਲਾਅ ਨਹੀਂ ਕਰਦੀ ਤਾਂ ਇਹ ਪ੍ਰਦਰਸ਼ਨ ਇਸ ਤਰ੍ਹਾਂ ਹੀ ਜਾਰੀ ਰਹਿਣਗੇ।