ਫਾਜ਼ਿਲਕਾ ਅਨਾਜ ਮੰਡੀ 'ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ - ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
ਫਾਜ਼ਿਲਕਾ: ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਆਪਣੇ ਸਮਰਥਕਾਂ ਦੇ ਨਾਲ ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਨੂੰ ਗਲ਼ਤ ਦੱਸਦਿਆ ਕਿਹਾ ਕਿ ਅਸੀ ਇਸ ਖੇਤੀ ਕਾਨੂੰਨ ਦਾ ਵਿਰੋਧ ਕਰਦੇ ਹਾਂ ਅਤੇ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਡਰਾਮਾ ਕਰ ਰਿਹਾ ਹੈ ਅਤੇ ਕਾਂਗਰਸ ਸਰਕਾਰ ਕਿਸਾਨਾਂ ਦੇ ਹਿਤਾਂ ਵਿੱਚ ਕੰਮ ਕਰ ਰਹੀ ਹੈ।