ਭੋਗਪੁਰ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਲਾਇਆ ਧਰਨਾਂ
ਜਲੰਧਰ: ਸਥਾਨਕ ਸ਼ਹਿਰ ਭੋਗਪੁਰ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਦੇ ਵਿਰੁੱਧ ਕਾਨੂੰਨ ਬਣਾਏ ਹਨ, ਉਨ੍ਹਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭੋਗਪੁਰ ਦੇ ਰੇਲਵੇ ਟਰੈਕ 'ਤੇ ਬੈਠ ਕੇ ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਸੁਰਿੰਦਰ ਸਿੰਘ ਨੇ ਕਿਹਾ ਕਿ 31 ਜਥੇਬੰਦੀਆਂ ਵੱਲੋਂ ਇੱਕ ਤਰੀਕ ਤੋਂ ਸਭ ਰੇਲਵੇ ਟਰੈਕ ਅਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਜਲੰਧਰ ਜੰਮੂ ਰੇਲਵੇ ਮਾਰਗ ਤੇ ਕੁਝ ਟਰੇਨਾਂ ਚੱਲ ਰਹੀਆਂ ਸੀ, ਜਿਸ ਨੂੰ ਲੈ ਕੇ ਭੋਗਪੁਰ ਰੇਲਵੇ ਸਟੇਸ਼ਨ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।