ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਮਿਲ ਰਿਹਾ ਹੈ ਦੁਕਾਨਦਾਰਾਂ ਦੀ ਵੀ ਸਾਥ, ਰਲਕੇ ਮਨਾਉਣਗੇ ਕਾਲੀ ਦਿਵਾਲੀ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਦੌਰਾਨ ਕਿਸਾਨਾਂ ਵੱਲੋਂ ਇਸ ਵਾਰ ਪੰਜਾਬ 'ਚ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸੇ ਨੂੰ ਲੈ ਕੇ ਕਿਸਾਨਾਂ ਨੂੰ ਵੱਖ-ਵੱਖ ਵਰਗਾਂ ਦਾ ਸਾਥ ਮਿਲ ਰਿਹਾ ਹੈ।ਅੰਮ੍ਰਿਤਸਰ ਸ਼ਹਿਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਖੇਤੀ ਕਾਨੂੰਨਾਂ ਵਿਰੁੱਧ ਕਾਲੀ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਕਿਸਾਨਾਂ ਦੇ ਇਸ ਸੱਦੇ ਨੂੰ ਸ਼ਹਿਰ ਦੇ ਦੁਕਾਨਦਾਰਾਂ ਨੇ ਵੀ ਭਰਵਾਂ ਹੁੰਗਾਰਾ ਦਿੱਤਾ ਗਿਆ।