ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਕੌਮੀ ਹਾਈਵੇਅ ਕੀਤਾ ਜਾਮ - ਗੰਨੇ ਦੀ ਫਸਲ
ਗੁਰਦਾਸਪੁਰ: ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਹੋਣ ਅਤੇ ਕਿਸਾਨਾਂ ਨੂੰ ਲਾਏ ਜਾ ਰਹੇ ਨਜਾਇਜ਼ ਕੱਟ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਨੇ ਜੰਮੂ ਅੰਮ੍ਰਿਤਸਰ ਕੌਮੀ ਹਾਈਵੇਅ ਨੂੰ ਜਾਮ ਕਰਕੇ ਸ਼ੂਗਰ ਮਿਲ ਪਨੀਆੜ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦ ਜਾਰੀ ਕੀਤੀ ਜਾਵੇ। ਕਿਸਾਨਾਂ ਦਾ ਕਹਿਣਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਬਕਾਇਆ ਰਾਸ਼ੀਆਂ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਜਿਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਧਰਨਾ ਜਾਰੀ ਰਹੇਗਾ, ਤੇ ਜੇਕਰ ਫਿਰ ਵੀ ਕੋਈ ਨਤੀਜ਼ਾ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।