ਭਾਜਪਾ ਦੀ ਸਾਬਕਾ ਵਿਧਾਇਕਾ ਦੇ ਪ੍ਰੋਗਰਾਮ ਦੇ ਵਿਰੋਧ 'ਚ ਕਿਸਾਨਾਂ ਨੇ ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ - former BJP MLA's
ਪਠਾਨਕੋਟ: ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਪਿਛਲੇ ਲੰਬੇ ਸਮੇਂ ਤੋਂ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਦਾ ਘਿਰਾਓ ਕਰ ਰਹੇ ਹਨ। ਪੰਜਾਬ ਭਰ ਵਿੱਚ ਜਿੱਥੇ ਵੀ ਭਾਜਪਾ ਦਾ ਪ੍ਰੋਗਰਾਮ ਹੁੰਦਾ ਹੈ, ਕਿਸਾਨ ਉੱਥੇ ਉਨ੍ਹਾਂ ਦੇ ਪ੍ਰੋਗਰਾਮ ਦੇ ਬਾਹਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਤਹਿਤ ਅੱਜ ਪਿੰਡ ਪਰਮਾਨੰਦ ਲਾਗੇ ਭਾਜਪਾ ਵਲੋਂ ਇਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ ਜਿਸਦੇ ਵਿਚ ਹਲਕਾ ਭੋਆ ਦੀ ਸਾਬਕਾ ਵਿਧਾਇਕਾ ਸੀਮਾ ਦੇਵੀ ਪੁੱਜ ਰਹੇ ਸਨ। ਇਸ ਦੇ ਮੱਦੇ ਨਜ਼ਰ ਕਿਸਾਨਾਂ ਨੇ ਇਸ ਪ੍ਰੋਗਰਾਮ ਨੂੰ ਰੱਦ ਕਰਨ ਦੀ ਮੰਗ ਕੀਤੀ, ਪਰ ਇਸਦੇ ਬਾਵਜੂਦ ਪ੍ਰੋਗਰਾਮ ਰੱਦ ਨਹੀਂ ਕੀਤੇ ਜਾਣ ਤੇ ਕਿਸਾਨਾਂ ਵੱਲੋ ਪਠਾਨਕੋਟ ਅੰਮ੍ਰਿਤਸਰ ਹਾਈਵੇ ਜਾਮ ਕਰ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੱਦ ਤੱਕ ਇਹ ਪ੍ਰੋਗਰਾਮ ਰੱਦ ਨਹੀਂ ਹੁੰਦਾ ਹੈ ਕਿਸਾਨ ਇੱਥੇ ਹੀ ਬੈਠ ਕੇ ਧਰਨਾ ਦੇਣਗੇ।