ਕਿਸਾਨਾਂ ਨੇ ਕੀਤੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ 'ਤੇ ਕੀਤਾ ਜਾਵੇ ਗ੍ਰਿਫਤਾਰ - Farmers demand
ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਜ਼ਿਲਾ ਡੀ.ਸੀ. ਨੂੰ ਸੌਂਪਿਆ। ਪੂਰੇ ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲ ਦਿੱਤੀ ਗਈ ਸੀ ਕਿ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਥੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਨੂੰ ਘੇਰ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਸੀ ਕਿ ਅਸੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇਣ ਲਈ ਆਏ ਹਾਂ। ਜੋ ਲਖੀਮਪੁਰ ਖੀਰੀ ਵਿਚ ਘਟਨਾ ਵਾਪਰੀ ਹੈ ਉਹ ਬੜੀ ਮੰਦਭਾਗੀ ਘਟਨਾ ਹੈ ਅਤੇ ਕੇਂਦਰ ਸਰਕਾਰ ਨੂੰ ਆਪਣੇ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਕਹਿਣਾ ਚਾਹੀਦਾ ਹੈ। ਅਸੀਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਦੇ ਹਾਂ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਕੇਂਦਰ ਸਰਕਾਰ ਜੋ ਬਿੱਲ ਪਾਸ ਕੀਤੇ ਮਤੇ ਨੂੰ ਰੱਦ ਨਹੀਂ ਕਰਦੀ ਓਨਾ ਚਿਰ ਅਸੀਂ ਸੰਘਰਸ਼ ਕਰਦੇ ਰਹਾਂਗੇ।