ਕਿਸਾਨਾਂ ਨੇ ਰੇਲਵੇ ਟਰੈਕ ’ਤੇ ਲਾਇਆ ਜਾਮ, ਕੀਤੀ ਨਾਅਰੇਬਾਜ਼ੀ - ਕਿਸਾਨਾਂ ਨੇ ਰੇਲਵੇ ਟਰੈਕ ’ਤੇ ਲਾਇਆ ਜਾਮ
ਮੋਹਾਲੀ: ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤੋਂ ਬਾਅਦ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਵੱਡਾ ਜਾਮ ਲਗਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਚ ਕਿਸਾਨਾਂ ਰੇਲਵੇ ਸਟੇਸ਼ਨ ਤੇ ਮੌਜੂਦ ਰਹੇ। ਨਾਲ ਹੀ ਉਨ੍ਹਾਂ ਨੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ। ਇਸ ਰੇਲ ਰੋਕੋ ਅੰਦੋਲਨ ’ਚ ਵੱਡੀ ਗਿਣਤੀ ਚ ਕਿਸਾਨਾਂ ਦੇ ਸਮਰਥਕਾਂ ਨੇ ਵੀ ਸਾਥ ਦਿੱਤਾ। ਇਸ ਦੌਰਾਨ ਕਿਸਾਨ ਸਮਰਥਕਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਾਪਰੀ ਘਟਨਾ ਨਿੰਦਣਯੋਗ ਹੈ। ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੇ ਮੁਲਜ਼ਮ ਨੂੰ ਸਜ਼ਾ ਏ ਮੌਤ ਦੇਣ ਦੀ ਮੰਗ ਵੀ ਕੀਤੀ। ਦੋਸ਼ੀ ਦੇ ਪਿਤਾ ਨੂੰ ਵੀ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ ਪਰ ਸਰਕਾਰ ਪੱਖਪਾਤ ਵਾਲਾ ਰਵੱਈਆ ਅਪਣਾ ਰਹੀ ਹੈ ਅਤੇ ਦੋਸ਼ੀਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ ਹੈ।