ਜੰਡਿਆਲਾ 'ਚ 93 ਦਿਨਾਂ ਤੋਂ ਲਗਾਤਾਰ ਜਾਰੀ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ - farm laws
ਜੰਡਿਆਲਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਉੱਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਜੰਡਿਆਲਾ ਵਿਖੇ ਵੀ ਬੀਤੇ ਲਗਾਤਾਰ 93 ਦਿਨਾਂ ਤੋਂ ਕਿਸਾਨ ਧਰਨਾਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਖ-ਵੱਖ ਤਰੀਕਿਆਂ ਨਾਲ ਕੇਂਦਰ ਸਰਕਾਰ ਖ਼ਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸ ਤਹਿਤ ਹੀ ਕੜਾਕੇ ਦੀ ਠੰਢ ਵਿੱਚ ਕੱਪੜੇ ਲਾਹ ਕੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬੀਆਂ ਦੀ ਤਾਕਤ ਨੂੰ ਨਹੀਂ ਜਾਣਦੀ ਹੈ। ਮੋਦੀ ਸਰਕਾਰ ਜੋ ਮਰਜ਼ੀ ਕਰ ਲਵੇ ਅਸੀਂ ਇਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਹੱਟਾਗੇ।