ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਮੁੜ ਖੋਲ੍ਹਿਆ ਮੋਰਚਾ - ਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਖਿਲਾਫ ਦੇਸ਼ ਭਰ ਚ ਪ੍ਰਦਰਸ਼ਨ
ਅੰਮ੍ਰਿਤਸਰ: ਕਿਸਾਨਾਂ ਵੱਲੋਂ ਨੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਖਿਲਾਫ ਦੇਸ਼ ਭਰ ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੇਸ਼ ਭਰ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਦੇਸ਼ ਵਿਆਪੀ ਦਿੱਤੇ ਸੱਦੇ ਤਹਿਤ ਗੋਲਡਨ ਗੇਟ ਅੰਮ੍ਰਿਤਸਰ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਐੱਮਐੱਸਪੀ ’ਤੇ ਕਮੇਟੀ ਬਣਾਉਣ, ਕਿਸਾਨਾਂ ਮਜਦੂਰਾਂ ’ਤੇ ਦਿੱਲੀ,ਹਰਿਆਣਾ,ਯੂਪੀ ਸਮੇਤ ਸੂਬਿਆ ਵਿੱਚ ਅੰਦੋਲਨ ਦੌਰਾਨ ਸਾਰੇ ਪੁਲਿਸ ਕੇਸ ਵਾਪਸ ਲੈਣ, ਦਿੱਲੀ ਮੋਰਚੇ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ ਆਦਿ ਮੰਗਾਂ ਮੰਨ ਕੇ ਵੀ ਲਾਗੂ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਜੇਕਰ ਮੰਗਾਂ ਲਾਗੂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਸਮੇਂ ਚ ਵਿਸ਼ਾਲ਼ ਲੋਕ ਲਹਿਰ ਲਿਆਈ ਜਾਵੇਗੀ।