ਮਾਨਸਾ 'ਚ ਕਿਸਾਨ ਜਥੇਬੰਦੀਆਂ ਨੇ ਜੀਓ ਟਾਵਰ ਦੀ ਕੱਟੀ ਬਿਜਲੀ ਸਪਲਾਈ - jio Tower in Mansa
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਲਗਾਤਾਰ ਕਿਸਾਨ ਜਥੇਬੰਦੀਆਂ ਦਿੱਲੀ ਬਾਰਡਰ 'ਤੇ ਡੱਟੀਆਂ ਹੋਈਆਂ ਹਨ, ਉਥੇ ਹੀ ਪਿੰਡਾਂ ਵਿੱਚ ਲਗਾਤਾਰ ਪ੍ਰਦਰਸ਼ਨ ਜਾਰੀ ਹਨ। ਇਸੇ ਲੜੀ ਤਹਿਤ ਮਾਨਸਾ ਦੇ ਪਿੰਡ ਭੈਣੀਬਾਘਾ ਵਿੱਚ ਪਿੰਡ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਜੀਓ ਟਾਵਰ ਦੀ ਸਪਲਾਈ ਕੱਟੀ ਅਤੇ ਤਾਲਾ ਲਗਾ ਕੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਆ ਕੇ ਲਗਾਤਾਰ ਕੋਈ ਨਾ ਕੋਈ ਕਾਨੂੰਨ ਪਾਸ ਕਰ ਰਹੀ ਹੈ।