ਕਿਸਾਨ ਜੱਥੇਬੰਦੀਆਂ ਨੇ ਸੂਬੇ ਦੇ ਸਾਰੇ ਡੀਸੀ ਦਫ਼ਤਰਾਂ ਬਾਹਰ ਲਾਇਆ ਧਰਨਾ
ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜਥੇਬੰਦੀਆਂ ਨੇ ਪੰਜਾਬ ਦੇ ਸਾਰੇ ਹੀ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਦੇ ਕਰਜੇ ਮੁਆਫ਼ ਕਰੇ। ਕਿਸਾਨਾਂ ਦੇ ਝੂਠੇ ਪਰਚੇ ਅਤੇ ਗੰਨੇ ਦੇ ਵਧੇ ਭਾਅ ਦੀ ਅਦਾਇਗੀ ਦੀਆਂ ਮੰਗਾਂ ਨੂੰ ਜਲਦੀ ਪੂਰੀਆਂ ਕਰਨ। ਇਸ ਸੰਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜੱਥੇਬੰਦੀ ਆਗੂਆਂ ਨੇ ਕਿਹਾ ਕਿ ਸਰਕਾਰ ਸਮੇਂ ਸਮੇਂ 'ਤੇ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਜ਼ਰ ਅੰਦਾਜ ਕੀਤਾ ਤਾਂ ਫਿਰ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।