ਬੀਠੰਡਾ 'ਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਨੇ ਜੇਲ੍ਹ ਭਰੋ ਅੰਦੋਲਨ ਤਹਿਤ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਕੀਤਾ ਪੇਸ਼ - Jail Fill Movement over Agriculture Ordinances in Bithanda
ਬਠਿੰਡਾ: ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਸੋਧ ਕਾਨੂੰਨ-2020 ਦਾ ਵਿਰੋਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਤਾਰਾ ਜਾਰੀ ਹੈ। 10 ਅਗਸਤ ਨੂੰ ਵੀ ਕਿਸਾਨਾਂ ਨੇ ਸੂਬੇ ਭਰ ਵਿੱਚ 12 ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਪ੍ਰਦਰਸ਼ਨ ਕੀਤੇ। ਬਠਿੰਡਾ ਵਿੱਚ ਵੀ ਕਿਸਾਨਾਂ ਨੇ ਵੱਡਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਵੀ ਪੇਸ਼ ਅਤੇ ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਖਿੱਚਧੂਹ ਵੀ ਹੋਈ। ਇਸ ਮੌਕੇ ਕਿਸਾਨ ਆਗੂ ਰੇਸ਼ਮ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਨੂੰ ਬਰਬਾਦ ਕਰਨਾ ਚਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਅਜਿਹਾ ਕਦੀ ਵੀ ਨਹੀਂ ਹੋਣ ਦੇਵੇਗਾ।