ਸੰਗਰੂਰ ਵਿਖੇ ਕਿਸਾਨਾਂ ਵੱਲੋਂ ਸੀਏਏ ਤੇ ਐਨਆਰਸੀ ਵਿਰੋਧ ਪ੍ਰਦਰਸ਼ਨ - ਸੀਏਏ ਅਤੇ ਐਨਆਰਸੀ ਦਾ ਵਿਰੋਧ ਪ੍ਰਦਰਸ਼ਨ
ਸੰਗਰੂਰ ਵਿਖੇ ਵੱਡੀ ਗਿਣਤੀ ਕਿਸਾਨਾਂ ਨੇ ਸੀਏਏ ਅਤੇ ਐਨਆਰਸੀ ਦੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਬਾਅਦ ਵਿੱਚ ਤਕਰੀਬਨ 1 ਘੰਟਾ ਜ਼ਿਲ੍ਹੇ ਦੇ ਡੀਸੀ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਸ ਕਾਨੂੰਨ ਨੂੰ ਵਾਪਸ ਨਹੀਂ ਲਵੇਗੀ ਉਦੋਂ ਤੱਕ ਉਹ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇਸ ਦਾ ਵਿਰੋਧ ਕਰ ਰਹੇ ਹਨ।