ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ’ਤੇ ਕੀਤਾ ਰੋਸ ਜ਼ਾਹਰ - barnala news
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕਈ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਮੁਆਵਜ਼ਾ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰੀ ਹਦਾਇਤਾਂ ’ਤੇ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਵੱਧ ਖ਼ਰਚਾ ਕਰਕੇ ਕਣਕ ਦੀ ਸਿੱਧੀ ਬਿਜਾਈ ਕੀਤੀ। ਪਰ ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੋਈ ਸਹਿਯੋਗ ਨਹੀਂ ਦਿੱਤਾ। ਮੁਆਵਜ਼ੇ ਸਬੰਧੀ ਹਰ ਵਾਰ ਅਧਿਕਾਰੀ ਲਾਰਾ ਲਾ ਕੇ ਮੋੜ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁਆਵਜ਼ਾ ਨਾ ਦਿੱਤਾ ਤਾਂ ਉਹ ਅਗਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਲਈ ਮਜ਼ਬੂਰ ਹੋਣਗੇ।