ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਕੀਤਾ ਗਿਆ ਥਾਣੇ ਦਾ ਘਿਰਾਓ - ਕਿਸਾਨਾਂ ਵੱਲੋਂ ਕੀਤਾ ਗਿਆ ਥਾਣੇ ਦਾ ਘਿਰਾਓ
ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਿਸਾਨਾਂ ਵੱਲੋਂ ਥਾਣਾ ਟਾਂਡਾ ਉੜਮੁੜ ਦਾ ਘਿਰਾਓ ਕੀਤਾ ਗਿਆ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕਈ ਕਿਸਾਨਾਂ 'ਤੇ ਨਜਾਇਜ਼ ਮਾਮਲੇ ਦਰਜ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਆਬਾਦ ਕੀਤੀਆਂ ਗਈਆ ਜ਼ਮੀਨਾਂ ਨੂੰ ਧੱਕੇ ਨਾਲ ਖ਼ਾਲੀ ਕਰਵਾਇਆ ਗਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਉਨ੍ਹਾਂ ਦੀਆਂ ਮੰਗਾ ਨੂੰ ਸਰਕਾਰ ਤੇ ਪ੍ਰਸਾਸ਼ਨ ਪੂਰੀਆਂ ਨਹੀਂ ਕਰਦੀ ਹੈ।