ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ - ਦੋਆਬਾ ਕਿਸਾਨ ਕਮੇਟੀ
ਹੁਸ਼ਿਆਰਪੁਰ: ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਚੋਲਾਂਗ ਟੋਲ ਪਲਾਜ਼ਾ ’ਤੇ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਦਾ ਜਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ (Farmers) ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਦੋਆਬਾ ਕਮੇਟੀ ਦੇ ਜਨਰਲ ਸਕੱਤਰ ਸਤਪਾਲ ਸਿੰਘ ਮਿਰਜ਼ਾਪੁਰ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ (Farmers protest) ਵੱਲੋਂ ਦਿੱਲੀ ਬਾਰਡਰ ’ਤੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਰਕਾਰ ਉਨ੍ਹਾਂ ਦੀ ਬਿਲਕੁੱਲ ਵੀ ਸਾਰ ਨਹੀਂ ਲੈ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਪੰਜਾਬ ਅੰਦਰ ਬੀਜੇਪੀ ਦੀ ਸਮੁੱਚੀ ਲੀਡਰਾਂ ਦਾ ਵਿਰੋਧ ਜਾਰੀ ਰਹੇਗਾ।