ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੜ੍ਹੇ ਕਿਸਾਨ - ਖੇਤੀ ਆਰਡੀਨੈਂਸ
ਫਗਵਾੜਾ: ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਫਗਵਾੜਾ ਦੀ ਸ਼ੂਗਰ ਮਿਲ ਦੇ ਕੋਲ ਜੀਟੀ ਰੋਡ ਦੇ ਉੱਤੇ ਕਿਸਾਨਾਂ ਦੀ 11 ਜੱਥੇਬੰਦੀਆਂ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇ ਨੰਬਰ ਇੱਕ ਨੂੰ ਕਰੀਬ ਦੋ ਘੰਟੇ ਤੋਂ ਵੀ ਵੱਧ ਸਮੇਂ ਦੇ ਲਈ ਜਾਮ ਰੱਖਿਆ। ਇਸ ਵਿਰੋਧ ਪ੍ਰਦਰਸ਼ਨ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਕਿਸਾਨ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਜ਼ਬਰਦਸਤ ਨਾਅਰੇਬਾਜ਼ੀ ਕੀਤੀ।