ਕਿਸਾਨ ਅਤੇ ਵਕੀਲ ਭਾਈਚਾਰੇ ਵੱਲੋਂ ਏਡੀਸੀ ਨੂੰ ਦਿੱਤਾ ਮੰਗ ਪੱਤਰ, ਕਿਹਾ ਇਹ...
ਸ੍ਰੀ ਫਤਿਹਗੜ੍ਹ ਸਾਹਿਬ: ਇੱਕ ਪਾਸੇ ਪੰਜਾਬ ਸਰਕਾਰ (Punjab Government) ਕਿਸਾਨਾਂ ਦੇ ਹੱਕ ਚ ਹੋਣ ਦੀ ਗੱਲ ਆਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ (Farmer Debt) ਅਤੇ ਕੋਈ ਵੀ ਕੁਰਕੀ ਦਾ ਨੋਟਿਸ ਨਾ ਲਗਾਉਣ ਦੀ ਗੱਲ ਆਖ ਰਹੀ ਹੈ ਪਰ ਉੱਥੇ ਹੀ ਦੂਜੇ ਪਾਸੇ ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਨੂੰ ਲੋਨ ਨਾ ਭਰਨ ਦੇ ਨੋਟਿਸ ਜਾਰੀ ਕਰ ਰਹੀ ਹੈ ਜਿਸ ਦੇ ਕਾਰਨ ਕਿਸਾਨਾਂ ਵਿਚ ਰੋਸ (Farmer Protest) ਪਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਕਿਸਾਨ ਅਤੇ ਵਕੀਲ ਭਾਈਚਾਰੇ ਵੱਲੋਂ ਏਡੀਸੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਨਾਲ ਹੀ ਇਸ ਸਮੱਸਿਆ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਵਕੀਲ ਨਰਿੰਦਰ ਸਿੰਘ ਟਿਵਾਣਾ ਤੇ ਕਿਸਾਨ ਆਗੂ ਕਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ(Punjab Government) ਸਿਰਫ਼ ਕਿਸਾਨ ਹਿਤੈਸ਼ੀ ਹੋਣ ਦੀ ਗੱਲ ਕਰ ਰਹੀ ਹੈ ਪਰ ਅਸਲ ਦੇ ਵਿਚ ਕਿਸਾਨਾਂ ਦੇ ਲਈ ਕੁਝ ਨਹੀਂ ਕਰ ਰਹੀ। ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕੇਸ ਦਾ ਜਲਦ ਕੋਈ ਹੱਲ ਕੀਤਾ ਜਾਵੇ । ਜੇਕਰ ਇਸਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਕੀਤਾ ਜਾਵੇਗਾ।